ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ: 13 ਪੇਂਡੂ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਮਿਲੇ 270 ਮਧੂ ਮੱਖੀਆਂ ਦੇ ਡੱਬੇ

On: ਮਾਰਚ 25, 2025 9:14 ਬਾਃ ਦੁਃ
Follow Us:

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ: 13 ਪੇਂਡੂ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਮਿਲੇ 270 ਮਧੂ ਮੱਖੀਆਂ ਦੇ ਡੱਬੇ

ਫਾਜ਼ਿਲਕਾ, 25 ਮਾਰਚ 2025

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪੇਂਡੂ ਔਰਤਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ ਆਜੀਵਿਕਾ ਮਿਸ਼ਨ ਸ੍ਰੀ ਸੁਭਾਸ਼ ਚੰਦਰ ਦੀਆਂ ਹਦਾਇਤਾਂ ’ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ (KSRLM) ਸੁਭਮ ਨੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ 13 ਪੇਂਡੂ ਔਰਤਾਂ ਨੂੰ 270 ਮਧੂ ਮੱਖੀਆਂ ਦੇ ਡੱਬੇ ਮੁਹੱਈਆ ਕਰਵਾਏ। ਇਹ ਔਰਤਾਂ ਸੈਲਫ ਹੈਲਪ ਗਰੁੱਪਾਂ ਦੀਆਂ ਮੈਂਬਰ ਹਨ ਅਤੇ ਇਸ ਪਹਿਲਕਦਮੀ ਨਾਲ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਦਾ ਮੌਕਾ ਮਿਲੇਗਾ।

ਬਲਾਕ ਪ੍ਰੋਗਰਾਮ ਮੈਨੇਜਰ ਆਜੀਵਿਕਾ ਮਿਸ਼ਨ ਜਲਾਲਾਬਾਦ, ਲਵਪ੍ਰੀਤ ਸਿੰਘ ਅਤੇ ਨਵਨੀਤ ਕੌਰ ਨੇ ਦੱਸਿਆ ਕਿ ਇਸ ਮਿਸ਼ਨ ਦਾ ਮੁੱਖ ਉਦੇਸ਼ ਪੇਂਡੂ ਖੇਤਰ ਦੀਆਂ ਔਰਤਾਂ ਦਾ ਆਰਥਿਕ ਅਤੇ ਸਮਾਜਿਕ ਵਿਕਾਸ ਕਰਨਾ ਹੈ। ਇਸ ਲਈ ਉਨ੍ਹਾਂ ਨੂੰ ਸੈਲਫ ਹੈਲਪ ਗਰੁੱਪਾਂ ਵਿੱਚ ਸ਼ਾਮਲ ਕਰਕੇ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾਂਦੇ ਹਨ। ਇਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ। ਬਲਾਕ ਜਲਾਲਾਬਾਦ ਦੇ ਪਿੰਡ ਸੜੀਆ ਅਤੇ ਚੱਕ ਸੜੀਆ ਵਿੱਚ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਸੈਲਫ ਹੈਲਪ ਗਰੁੱਪ ਦੀਆਂ ਮੈਂਬਰਾਂ ਨੂੰ ਮਧੂ ਮੱਖੀ ਪਾਲਣ ਦੀ ਟ੍ਰੇਨਿੰਗ ਦਿੱਤੀ ਗਈ ਅਤੇ ਉਨ੍ਹਾਂ ਨੂੰ ਇਹ ਕੰਮ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਬਾਗਬਾਨੀ ਵਿਕਾਸ ਅਫਸਰ ਸੁਖਜਿੰਦਰ ਸਿੰਘ ਅਤੇ ਤਜਿੰਦਰਪਾਲ ਸਿੰਘ (MIS, ਆਜੀਵਿਕਾ ਮਿਸ਼ਨ ਜਲਾਲਾਬਾਦ) ਵੀ ਹਾਜ਼ਰ ਸਨ।

Join WhatsApp

Join Now

Join Telegram

Join Now

Leave a Comment