Punjab: ਚਲਾਨ ਦਾ ਭੁਗਤਾਨ ਨਾ ਕਰਨ ਵਾਲੇ ਵਾਹਨ ਕੀਤੇ ਜਾਣਗੇ ਬਲੈਕਲਿਸਟ

On: ਦਸੰਬਰ 8, 2025 9:12 ਪੂਃ ਦੁਃ
Follow Us:

ਸੰਗਰੂਰ —– ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ, ਕਰਨਬੀਰ ਸਿੰਘ ਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਚਲਾਨ ਕੀਤੇ ਜਾਂਦੇ ਹਨ ਤੇ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿਚ ਵਿਭਾਗ ਵੱਲੋਂ ਸਬੰਧਿਤ ਵਾਹਨਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਵਾਹਨ ਬਲੈਕਲਿਸਟ ਹੋਣ ਕਾਰਨ ਸਬੰਧਿਤ ਵਾਹਨ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟ੍ਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਲਾਨ ਦੀ ਬਣਦੀ ਰਕਮ ਤੁਰੰਤ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Join WhatsApp

Join Now

Join Telegram

Join Now

Leave a Comment