ਭਾਰੀ ਮੀਂਹ ਤੋਂ ਬਾਅਦ ਸੁਡਾਨ ‘ਚ ਜ਼ਮੀਨ ਖਿਸਕਣ ਨਾਲ ਪੂਰਾ ਪਿੰਡ ਤਬਾਹ, 1000 ਮੌਤਾਂ

5

ਨਵੀਂ ਦਿੱਲੀ —– ਸੁਡਾਨ ਵਿੱਚ ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ ਹੋਈ ਹੈ। ਘੱਟੋ-ਘੱਟ ਇੱਕ ਹਜ਼ਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਸੁਡਾਨ ਲਿਬਰੇਸ਼ਨ ਮੂਵਮੈਂਟ/ਆਰਮੀ ਨੇ ਦੱਸਿਆ ਕਿ ਪੱਛਮੀ ਸੁਡਾਨ ਦੇ ਮਾਰਾ ਪਹਾੜੀ ਖੇਤਰ ਵਿੱਚ ਜ਼ਮੀਨ ਖਿਸਕਣ ਨਾਲ ਇੱਕ ਪਿੰਡ ਤਬਾਹ ਹੋ ਗਿਆ ਹੈ ਅਤੇ ਘੱਟੋ-ਘੱਟ 1000 ਲੋਕ ਮਾਰੇ ਗਏ ਹਨ। ਸਿਰਫ਼ ਇੱਕ ਵਿਅਕਤੀ ਬਚਿਆ ਹੈ। ਇਹ ਹਾਦਸਾ 31 ਅਗਸਤ ਦੀ ਰਾਤ ਨੂੰ ਵਾਪਰਿਆ ਸੀ।

ਇੱਥੋਂ ਦੇ ਲੋਕਾਂ ਨੇ ਸੰਯੁਕਤ ਰਾਸ਼ਟਰ ਅਤੇ ਅੰਤਰਰਾਸ਼ਟਰੀ ਸਹਾਇਤਾ ਏਜੰਸੀਆਂ ਨੂੰ ਪੀੜਤਾਂ ਦੀਆਂ ਲਾਸ਼ਾਂ ਨੂੰ ਕੱਢਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਲ ਹਨ। ਇਸ ਦੇ ਨਾਲ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਭਾਰੀ ਮੀਂਹ ਤੋਂ ਬਾਅਦ ਹੋਇਆ ਹੈ ਅਤੇ ਪਿੰਡ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਦੋ ਸਾਲ ਤੋਂ ਚੱਲੇ ਘਰੇਲੂ ਯੁੱਧ ਕਾਰਨ ਸੁਡਾਨ ਦੀ ਅੱਧੀ ਤੋਂ ਵੱਧ ਆਬਾਦੀ ਭੁੱਖਮਰੀ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਲੱਖਾਂ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ।