ਬਿਆਸ ਵਿੱਚ ਪਾਣੀ ਦਾ ਪੱਧਰ ਹੋਰ ਵਧਿਆ- ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

On: ਅਗਸਤ 31, 2025 11:47 ਪੂਃ ਦੁਃ
Follow Us:
---Advertisement---

– ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਤੇ ਆਉਣ ਦੀ ਅਪੀਲ
– ਮੌਸਮ ਵਿਭਾਗ ਵੱਲੋਂ ਕਪੂਰਥਲਾ ਵਿੱਚ ਮੀਂਹ ਦਾ ਰੈਡ ਅਲਰਟ ਜਾਰੀ

ਕਪੂਰਥਲਾ /ਸੁਲਤਾਨਪੁਰ ਲੋਧੀ / ਭੁਲੱਥ —— ਉੇਪਰਲੇ ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਆਉਣ ਦੀ ਅਪੀਲ ਕੀਤੀ ਹੈ ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 2.35 ਲੱਖ ਕਿਊਸਕ ਹੋ ਗਿਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ਵਿਚ ਰਹਿ ਰਹੇ ਲੋਕ ਤੁਰੰਤ ਸੁਰੱਖਿਅਤ ਥਾਵਾਂ ਉੇਪਰ ਆ ਜਾਣ ।

ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਇਸ ਤੋਂ ਇਲ਼ਾਵਾ ਲੰਘੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ।

ਸ੍ਰੀ ਪੰਚਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਕਰਕੇ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕ ਸੁਰੱਖਿਅਤ ਥਾਵਾਂ ਉੇਪਰ ਆਉਣ। ਉਨ੍ਹਾਂ ਕਿਹਾ ਕਿ ਆਰਮੀ ਤੇ ਐਸ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਰਿਹਾ ਹੈ ।

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ‘ਤੇ ਤੁੰਰਤ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ।

Join WhatsApp

Join Now

Join Telegram

Join Now

Leave a Comment